BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।

ਅਮਸਾਲ 21:13


 

ਅਧਿਆਇ 101ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
2ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸਕਦੀ।
3ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,
4ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸਕਿਆ।
5ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸਨੇ ਆਖਿਆ,“ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂਸਗੋਂ ਤੂੰ ਮੇਰੇ ਲਈ ਇੱਕ ਸ਼ਰੀਰ ਤਿਆਰ ਕੀਤਾ ਹੈ।
6ਤੂੰ ਮਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ।ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।
7ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇਥੇ ਹਾਂ।ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’”
8ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚਢ਼ਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
9ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।
10ਯਿਸੂ ਮਸੀਹ ਨੇ ਉਹੀ ਗਲਾਂ ਕੀਤੀਆਂ ਜਿਹੜੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸ਼ਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹੜੀ ਸਦਾ ਲਈ ਕਾਫ਼ੀ ਹੈ।
11ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸਕਦੀਆਂ।
12ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚਢ਼ਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
13ਅਤੇ ਹੁਣ ਮਸੀਹ ਆਪਣੇ ਦੁਸ਼ਮਨਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
14ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
15ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:
16“ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ।ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ।ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”
17ਫ਼ੇਰ ਉਹ ਆਖਦਾ ਹੈ:“ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ - ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।”
18ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵਧੇਰੇ ਬਲੀ ਚੜਾਉਣ ਦੀ ਕੋਈ ਲੋੜ ਨਹੀਂ ਹੈ।
19ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਅਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸਕਦੇ ਹਾਂ।
20ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸ਼ਰੀਰ ਹੈ।
21ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।
22ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸ਼ਰੀਰਾਂ ਨੂੰ ਸ਼ੁਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
23ਸਾਨੂੰ ਉਸ ਉਮੀਦ ਨੂੰ ਕਸ੍ਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁਂਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਹੈ।
24ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
25ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸਨੂੰ ਹੋਰ ਵਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
26ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰਖੋਂਗੇ, ਉਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸਕਦੀ ਹੋਵੇ।
27ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਰਣੇ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
28ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸਨੂੰ ਮਾਰਿਆ ਗਿਆ।
29ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
30ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਨੂੰ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਰਣਾ ਕਰੇਗਾ।”
31ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵਸ ਪੈਣਾ ਬਹੁਤ ਭਿਆਨਕ ਹੋਵੇਗਾ।
32ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜਦ੍ਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
33ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
34ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
35ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸਕਾਰ ਪ੍ਰਾਪਤ ਕਰੋਂਗੇ।
36ਤੁਹਾਨੂੰ ਅਵਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
37ਥੋੜੇ ਹੀ ਸਮੇਂ ਵਿੱਚ,“ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ।ਉਹ ਦੇਰ ਨਹੀਂ ਕਰੇਗਾ।
38ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,ਉਹ ਆਪਣੀ ਆਸਥਾ ਦੁਆਰਾ ਜੀਵਨ ਪ੍ਰਾਪਤ ਕਰੇਗਾ।ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸਨਾਲ ਪ੍ਰਸੰਨ ਨਹੀਂ ਹੋਵਾਂਗਾ।
39ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰਖਦੇ ਹਾਂ ਅਤੇ ਬਚਾਏ ਗਏ ਹਾਂ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية