BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਵੀ ਕਿਹਾ, "ਬਹਾਦੁਰ ਹੋਕੇ ਅਤੇ ਸ਼ਕਤੀਸ਼ਾਲੀ ਹੋਕੇ ਇਸ ਕਾਰਜ ਨੂੰ ਪੂਰਾ ਕਰ। ਤੂੰ ਕਿਸੇ ਗੱਲੋ ਘਬਰਾਈਁ ਨਾ ਕਿਉਂ ਕਿ ਯਹੋਵਾਹ ਪਰਮੇਸ਼ੁਰ ਮੇਰਾ ਪ੍ਰਭੂ ਤੇਰੇ ਅੰਗ-ਸੰਗ ਹੈ। ਉਹ ਕਾਰਜ ਦੇ ਪੂਰਾ ਮੁਕੰਮਲ ਹੋਣ ਤੀਕ ਤੇਰੀ ਮਦਦ ਕਰੇਗਾ। ਉਹ ਤੈਨੂੰ ਛੱਡੇਗਾ ਨਹੀਂ ਅਤੇ ਜਦ ਤੀਕ ਉਸਦਾ ਮੰਦਰ ਮੁਕੰਮਲ ਨਾ ਹੋਵੇਗਾ ਉਹ ਤੇਰੇ ਸੰਗ ਰਹੇਗਾ।

੧ ਤਵਾਰੀਖ਼ 28:20


 

ਅਧਿਆਇ 61ਇਸ ਲਈ ਸਾਨੂੰ ਮਸੀਹ ਬਾਰੇ ਮੁਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
2ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਉਭਾਰੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵਧਣਾ ਚਾਹੀਦਾ ਹੈ।
3ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।
4ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਿਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਮ੍ਹਣੇ ਉਸ ਲਈ ਸ਼ਰਮ ਲਿਆਉਂਦੇ ਹਨ।
5
6
7ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
8ਪਰ ਜੇ ਉਹ ਧਰਤੀ ਘਾਹ-ਪਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
9ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵਧੇਰੇ ਚੰਗੀਆਂ ਗੱਲਾਂ ਦੀ ਆਸ ਰਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
10ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਨਿਰੰਤਰ ਕਰ ਰਹੇ ਹੋ।
11ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।
12ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਦਿਆਂ ਨੂੰ ਪ੍ਰਾਪਤ ਕੀਤਾ ਹੈ।
13ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
14ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”
15ਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਦਾ ਕੀਤਾ ਸੀ।
16ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
17ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
18ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ।ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
19ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮੇ ਲਈ ਸੁਰਖਿਆ ਹੈ। ਇਹਪਰਦੇ ਪਿਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
20ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁਕਿਆ ਹੈ ਅਤੇ ਉਸਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية