BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

“ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ!ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚਢ਼ਦੇ ਸੂਰਜ ਵਾਗਰਾਂ!”ਇਸ ਤਰ੍ਹਾਂ ਉਥੇ

ਕਜ਼ਾૃ 5:31


 

ਅਧਿਆਇ 1



1ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।
2ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਮ੍ਹਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
3ਕਿਉਂ? ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿਖ ਲਵੋਂ।
4ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।
5ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
6ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿਚਲੀ ਲਹਿਰ ਵਰਗਾ ਹੈ। ਹਵਾ ਉਸਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
7ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।
8
9ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।
10ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।
11ਸੂਰਜ ਚੜਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।
12ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਵੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸਨੂੰ ਪ੍ਰੇਮ ਕਰਦੇ ਹਨ।
13ਜਦੋਂ ਕਿਸੇ ਵਿਅਕਤੀ ਨੂੰ ਪਰਤਿਆਇਆ ਜਾਂਦਾ ਹੈ ਤਾਂ ਉਸਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਿਆਉਂਦਾ ਹੈ” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਿਆ ਸਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
14ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸਨੂੰ ਪਰਤਿਆਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸਨੂੰ ਵਰਗਲਾਉਣਗੀਆਂ।
15ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
16ਮੇਰੇ ਪਿਆਰੇ ਭਰਾਵੋ ਅਤੇ ਭੈਣੋ ਇਸ ਗੱਲੋਂ ਮੂਰਖ ਨਾ ਬਣੋ।
17ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
18ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਣਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
19ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵਧੇਰੇ ਇਛੁਕ ਬਣੋ। ਛੇਤੀ ਹੀ ਗੁੱਸੇ ਵਿਚ ਨਾ ਆਓ।
20ਕਿਸੇ ਵਿਅਕਤੀ ਦਾ ਗੁੱਸਾ ਉਸਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।
21ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸਕਦਾ ਹੈ।
22ਉਹੀ ਕਰੋ ਜੋ ਪਰਮੇਸ਼ੁਰ ਦੀ ਸਿਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।
23ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
24ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿਸਦਾ ਸੀ।
25ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸਨੂੰ ਪੜਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
26ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ।
27ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية