BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”

ਰਸੂਲਾਂ ਦੇ ਕਰਤੱਬ 18:10


 

ਅਧਿਆਇ 1



1ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭ ਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
2ਪਰਮੇਸ਼ੁਰ ਨੇ ਤੁਹਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁਧ ਹੋ ਜਾਵੋ।ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
3ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਵਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਉਭਾਰਨ ਰਾਹੀਂ ਜਿਉਂਦੀ ਆਸ ਲੈਕੇ ਆਈ ਹੈ।
4ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸਕਦੇ ਹਾਂ ਜਿਹੜੀਆਂ ਉਸਨੇ ਉਸਦੇ ਬਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਅਸ਼ੁਧ ਨਹੀਂ ਬਣਾਈਆਂ ਜਾ ਸਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸਕਦੀਆਂ ਹਨ।
5ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
6ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ।
7ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁਧਤਾ ਉਸ ਸੋਨੇ ਨਾਲੋਂ ਵੀ ਵਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
8ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸਨੂੰ ਦੇਖ ਨਹੀਂ ਸਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
9ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।
10ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁਛ ਗਿਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
11ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮੇ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁਖਾਂ ਬਾਰੇ ਦਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
12ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮੇ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦਸੀਆਂ ਗਈਆਂ ਹਨ।
13ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
14ਕਿਉਂਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
15ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸਦਿਆ ਹੈ।
16ਇਹ ਪੋਥੀਆਂ ਵਿੱਚ ਲਿਖਿਆ ਹੈ; “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
17ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
18ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
19ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
20ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
21ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
22ਹੁਣ ਤੁਸੀਂ ਸੱਚ ਨੂੰ ਮੰਨ ਕੇ ਆਪਣੇ ਆਪ ਨੂੰ ਸ਼ੁਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁਧ ਦਿਲ ਨਲ ਪਿਆਰ ਕਰੋ।
23ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
24ਕਿਉਂਕਿ ਪੋਥੀ ਦਾ ਕਥਨ ਹੈ,“ਸਾਰੇ ਲੋਕ ਘਾਹ ਵਰਗੇ ਹਨਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ।ਘਾਹ ਸੁੱਕ ਜਾਂਦਾ ਹੈ,ਅਤੇ ਫ਼ੁੱਲ ਝੜ ਜਾਂਦੇ ਹਨ।
25ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية