BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”

ਰਸੂਲਾਂ ਦੇ ਕਰਤੱਬ 18:10


 

ਅਧਿਆਇ 1



1ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪਖ ਹੈ।
2ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
3ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
4ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
5ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਚਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;
6ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;
7ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।
8ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇਕ ਬਨਾਉਣਗੀਆਂ।
9ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁਕਿਆ ਹੈ, ਕਿ ਉਸਨੂੰ ਆਪਣੇ ਪਿਛਲੇ ਪਾਪ ਤੋਂ ਛੁਟਕਾਰਾ ਮਿਲ ਚੁਕਿਆ ਹੈ।
10ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਹੀ ਕਦੇ ਡਿੱਗੋਂਗੇ।
11ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
12ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
13ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
14ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
15ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
16ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸਦੇ ਆਉਣ ਬਾਰੇ ਦਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅਖਾਂ ਨਾਲ ਵੇਖਿਆ ਸੀ।
17ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
18ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
19ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।
20ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
21ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية