BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।

੧ ਸਲਾਤੀਨ 22:43


 

ਅਧਿਆਇ 1



1ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁਢ ਤੋਂ ਹੀ ਮੌਜੁਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅਖਾਂ ਨਾਲ ਦੇਖਿਆ ਹੈ। ਅਸੀਂ ਇਸਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
2ਜਿਹੜਾ ਜੀਵਨ ਸਾਨੂੰ ਦਰਸ਼ਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਵੀ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸਾਇਆ।
3ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
4ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
5ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
6ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
7ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
8ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
9ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
10ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar

  • Warning: Trying to access array offset on value of type bool in C:\xampp\htdocs\biblepage\include333\common.inc.php on line 405
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية