BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”

ਰਸੂਲਾਂ ਦੇ ਕਰਤੱਬ 18:10


 

ਅਧਿਆਇ 1



1ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਨੌਕਰ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘਲਿਆ।
2ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸਨੂੰ ਦਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।
3ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
4ਯੂਹੰਨਾ ਵੱਲੋਂ,ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ:ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
5ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਉਭਾਰਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ।ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
6ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇਥੇ ਉਸਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
7ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
8ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
9ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
10ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
11ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
12ਮੈਂ ਮੁੜਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮ੍ਹਾਦਾਨ ਦੇਖੇ।
13ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
14ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
15ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ ਦੇ ਪਾਣੀ ਵਰਗੀ ਸੀ।
16ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸਦੇ ਮੁਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
17ਜਦੋਂ ਮੈਂ ਉਸਨੂੰ ਤਕਿਆ ਤਾਂ ਮੈਂ ਉਸਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸਨੇ ਅਪਣਾ ਸਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
18ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
19ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ।
20ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية