Notice: Trying to access array offset on value of type bool in C:\xampp2\htdocs\biblepage\include333\common.inc.php on line 526

Notice: Trying to access array offset on value of type bool in C:\xampp2\htdocs\biblepage\include333\common.inc.php on line 458
ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ। / ਆਦਮੀ ਨੇ ਆਖਿਆ,“ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ!ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ।ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ।ਉਸਨੂੰ ਆਦਮੀ ਤੋਂ ਲਿਆ ਗਿਆ ਸੀ,ਇਸਲਈ ਉਹ ਔਰਤ ਸਦਾਈ ਜਾਵੇਗੀ।” / ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ। 22-24

BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿਂਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।

ਅਮਸਾਲ 11:12
ਪੈਦਾਇਸ਼ 2:22-24
"ਇੱਕ ਵਿਦੇਸ਼ੀ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਁਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚੀਕਣਾ ਹੈ।
ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ!
ਉਸ ਦੇ ਪੈਰ ਮੌਤ ਵੱਲ ਜਾ ਰਹੇ ਹਨ। ਉਸਦੀਆਂ ਪੈਁੜਾ ਕਬਰ ਵੱਲ ਅਗਵਾਈ ਕਰ ਰਹੀਆਂ ਹਨ।
ਉਸਦੇ ਪਿੱਛੇ ਨਾ ਲੱਗੋ! ਉਸਨੇ ਸਹੀ ਰਾਹ ਛੱਡ ਦਿੱਤਾ ਹੈ ਅਤੇ ਇਸ ਬਾਰੇ ਜਾਣਦੀ ਵੀ ਨਹੀਂ! ਸਾਵਧਾਨ ਰਹੋ! ਉਸ ਰਾਹ ਪਵੋ ਜਿਹੜਾ ਜੀਵਨ ਵੱਲ ਲੈ ਜਾਂਦਾ ਹੈ।
ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ।
ਉਸ ਰਾਹ ਤੋਂ ਦੂਰ ਰਹੋ ਜਿਸ ਤੋਂ ਦੀ ਉਹ ਜਾਂਦੀ ਹੈ, ਉਸਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਆਓ।
ਨਹੀਁ ਤਾਂ ਤੁਸੀਂ ਆਪਣਾ ਸਤਿਕਾਰ ਕਿਸੇ ਹੋਰ ਨੂੰ ਅਤੇ ਆਪਣੀ ਜ਼ਿੰਦਗੀ ਕਿਸੇ ਜ਼ੁਲਮੀ ਨੂੰ ਦੇ ਦੇਵੋਂਗੇ।
ਅਤੇ ਅਜਨਬੀ ਤੁਹਾਡੀ ਦੌਲਤ ਖਰਚਣਗੇ ਅਤੇ ਤੁਹਾਡੀ ਸਖਤ ਮਿਹਨਤ ਦਾ ਫ਼ਲ ਕਿਸੇ ਅਜਨਬੀ ਦੇ ਟੱਬਰ ਦੁਆਰਾ ਮਾਣਿਆ ਜਾਵੇਗਾ।
ਜਿਵੇਂ ਹੀ ਤੁਹਾਡੇ ਜੀਵਨ ਦਾ ਅੰਤ ਆਵੇਗਾ ਤੁਸੀਂ ਕਰਾਹੋਁਗੇ, ਜਦੋਂ ਤੁਹਾਡਾ ਸ਼ਰੀਰ ਤਬਾਹ ਹੋ ਜਾਵੇਗਾ।
ਫ਼ੇਰ ਤੁਸੀਂ ਆਖੋਁਗੇ, "ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸਕਾਰਿਆ
ਮੈਂ ਆਪਣੇ ਮਾਲਕਾਂ ਦੀ ਆਵਾਜ਼ ਨਹੀਂ ਸੁਣੀ ਅਤੇ ਮੇਰੇ ਉਸਤਾਦਾਂ ਵੱਲ ਧਿਆਨ ਨਹੀਂ ਦਿੱਤਾ।
ਹੁਣ ਮੈਂ ਲਗਭਗ ਪੂਰੀ ਤਰ੍ਹਾਂ, ਸਾਰੀ ਦੁਨੀਆਂ ਦੇ ਸਾਮ੍ਹਣੇ ਤਬਾਹ ਹੋ ਚੁਕਿਆ ਹ੍ਹਾਂ।"
ਆਪਣੇ ਹੀ ਟੋਏ ਦਾ ਪਾਣੀ ਪੀਓ। ਅਤੇ ਆਪਣੇ ਪਾਣੀ ਨੂੰ ਗਲੀਆਂ ਵਿੱਚ ਨਾ ਵਗਣ ਦਿਓ।"
ਅਮਸਾਲ 5:3-15