BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇੱਕ ਮਿਹਰਬਾਨ ਆਦਮੀ ਤਰਕ੍ਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।

ਅਮਸਾਲ 11:25

ਯਸਈਆਹ 43:25
"“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖ ਸਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸਕਣ।
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।"
ਲੋਕਾ 6:32-35