BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂਾਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।

ਅਮਸਾਲ 20:3
ਯਰਮਿਆਹ 9:23-24
"ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ।
ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।"
ਅਫ਼ਸੀਆਂ 4:20-24