BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸਦੀਵ ਪਰਮੇਸ਼ੁਰਤੇਰੀ ਸੁਰਖਿਆ ਦਾ ਸਥਾਨ ਹੈ।ਉਸ ਦੀ ਸਦੀਵ ਸ਼ਕਤੀਤੇਰਾ ਬਚਾਉ ਕਰਦੀ ਹੈ,ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀਵਿੱਚੋਂ ਕਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’

ਅਸਤਸਨਾ 33:27

ਰੋਮੀਆਂ 12:9
"ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।
ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁਕ ਜਾਏਗੀ।"
੧ ਕੁਰਿੰਥੀਆਂ 13:4-8
"ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।
ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸਦੇ ਗਰੀਬ ਬਣ ਜਾਣ ਤੇ ਅਮੀਰ ਬਣ ਸਕਦੇ ਹੋ।"
੨ ਕੁਰਿੰਥੀਆਂ 8:7-9