BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਹੋਵਾਹ ਲਈ ਇੱਜ਼ਤ ਜੀਵਨ ਵਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।

ਅਮਸਾਲ 10:27

੧ ਕੁਰਿੰਥੀਆਂ 6:11
"ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
ਉਹੀ ਆਤਮਾ ਇੱਕ ਵਿਅਕਤੀ ਨੂੰ ਆਸਥਾ ਪਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।
ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।
ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਣਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।
ਇੱਕ ਮਨੁੱਖ ਦਾ ਸ਼ਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸ਼ਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸ਼ਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸ਼ਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।"
੧ ਕੁਰਿੰਥੀਆਂ 12:7-13