BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਬੇ-ਇਮਾਨ ਤੋਂਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।

ਅਮਸਾਲ 11:1
੧ ਕੁਰਿੰਥੀਆਂ 6:15-17
"ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤਨੀ ਨੂੰ ਆਪਣੇ ਪਤੀ ਨੂੰ ਉਹ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।
ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।
ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।"
੧ ਕੁਰਿੰਥੀਆਂ 7:2-6
"ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹੜਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।"
੧ ਕੁਰਿੰਥੀਆਂ 7:10-15
"ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹੜਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।
ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।"
੧ ਕੁਰਿੰਥੀਆਂ 7:12-16
"ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਆਸਥਾ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕਠਿਆਂ ਨਹੀਂ ਹੋ ਸਕਦੀ।
ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸਕਦਾ? ਇੱਕ ਆਸਥਾਵਾਨ ਅਤੇ ਅਨਾਸਥਾਵਾਨ ਵਿੱਚ ਕੀ ਸਾਂਝ ਹੈ।
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;“ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।”ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ,ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”"
੨ ਕੁਰਿੰਥੀਆਂ 6:14-17
"ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ।
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।"
ਅਫ਼ਸੀਆਂ 5:22-28