BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।

ਕੁਲੁੱਸੀਆਂ 3:25
"ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸਕਾਂ।
ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।
ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸਨੂੰ ਮੌਤ ਤੋਂ ਉਭਾਰਿਆ ਹੈ। ਮੈਂ ਮਸੀਹ ਦੇ ਦੁਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।
ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸਕਦਾ ਹਾਂ ਜੋ ਮੌਤ ਤੋਂ ਉਭਾਰੇ ਜਾਣਗੇ।"
ਫ਼ਿਲਿੱਪੀਆਂ 3:8-11
"ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚੜਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
ਇਨੋਕ ਨੂੰ ਇਸ ਧਰਤੀ ਤੋਂ ਉਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਇਨੋਕ ਨੂੰ ਉਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਇਨੋਕ ਨੂੰ ਨਹੀਂ ਲਭ ਸਕੇ, ਕਿਉਂਕਿ ਪਰਮੇਸ਼ੁਰ ਨੇ ਇਨੋਕ ਨੂੰ ਸਵਰਗ ਵਿੱਚ ਹੋਣ ਲਈ ਉਠਾਇਆ। ਇਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸਨੂੰ ਸੱਚਮੁੱਚ ਲਭਣਾ ਚਾਹੁੰਦੇ ਹਨ।"
ਇਬਰਾਨੀਆਂ 11:4-6