BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।

ਅਮਸਾਲ 11:6

ਕੁਲੁੱਸੀਆਂ 3:15
"ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧਿਕਾਰ ਨੂੰ ਕਬੂਲੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਅਵਗਿਆਕਾਰੀ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।

ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬਚੀਆਂ ਹੋਵੋਂਗੀਆਂ।
ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।"
੧ ਪਤਰਸ 3:1-7