BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।

ਅਫ਼ਸੀਆਂ 2:10

੨ ਤਿਮੋਥਿਉਸ 1:7
"ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ।ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।"
੧ ਯੂਹੰਨਾ 4:16-18
"ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਮ੍ਹਣੇ ਸਾਡੇ ਲਈ ਬੋਲਦਾ ਹੈ।
ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਾਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।"
੧ ਯੂਹੰਨਾ 2:1-5