BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।

ਜ਼ਬੂਰ 104:24
੨ ਤਿਮੋਥਿਉਸ 3:16-17
"ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।"
ਤੀਤੁਸ 2:11-14