BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।

ਅੱਯੂਬ 12:13

ਇਬਰਾਨੀਆਂ 11:1
"ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।"
੧ ਪਤਰਸ 1:17-21
"ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚੜਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
ਇਨੋਕ ਨੂੰ ਇਸ ਧਰਤੀ ਤੋਂ ਉਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਇਨੋਕ ਨੂੰ ਉਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਇਨੋਕ ਨੂੰ ਨਹੀਂ ਲਭ ਸਕੇ, ਕਿਉਂਕਿ ਪਰਮੇਸ਼ੁਰ ਨੇ ਇਨੋਕ ਨੂੰ ਸਵਰਗ ਵਿੱਚ ਹੋਣ ਲਈ ਉਠਾਇਆ। ਇਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸਨੂੰ ਸੱਚਮੁੱਚ ਲਭਣਾ ਚਾਹੁੰਦੇ ਹਨ।"
ਇਬਰਾਨੀਆਂ 11:4-6