BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।

ਯਸਈਆਹ 41:10
"ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ।ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
ਜਿਥੇ ਪਰਮੇਸ਼ੁਰ ਦਾ ਪਿਆਰ ਹੈ, ਉਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।"
੧ ਯੂਹੰਨਾ 4:16-18
"ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸਦੇ ਬਚਿਆਂ ਨੂੰ ਵੀ ਪਿਆਰ ਕਰਦਾ ਹੈ।
ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸਦੇ ਹੁਕਮਾਂ ਨੂੰ ਮੰਨਦੇ ਹਾਂ।
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
ਕਿਉਂ? ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰਖਦਾ ਹੈ।
ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।"
੧ ਯੂਹੰਨਾ 5:1-5