BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ। ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।

ਅੱਯੂਬ 11:14
੧ ਕੁਰਿੰਥੀਆਂ 13:4-8
"ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।
ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸਦੇ ਗਰੀਬ ਬਣ ਜਾਣ ਤੇ ਅਮੀਰ ਬਣ ਸਕਦੇ ਹੋ।"
੨ ਕੁਰਿੰਥੀਆਂ 8:7-9
"ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।"
ਤੀਤੁਸ 2:11-14
"ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਦੇ ਬਹੁਤ ਸਾਰੇ ਵਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ - ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਿਖਆਂ ਦਾ ਭਲਾ ਕਰਕੇ ਹੁੰਦਾ ਸੀ।
ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ ਉੱਤੇ ਚੱਲੋ ਜਿਹੜੇ ਸਿਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ।"
ਅਸਤਸਨਾ 30:9-10
  • ਹੋਰ ਵਰਜਨ  

  • Fatal error: Uncaught PDOException: SQLSTATE[42S02]: Base table or view not found: 1932 Table 'bible-common.indexsharecategory' doesn't exist in engine in C:\xampp\htdocs\biblepage\include333\common.inc.php:421 Stack trace: #0 C:\xampp\htdocs\biblepage\include333\common.inc.php(421): PDOStatement->execute(Array) #1 C:\xampp\htdocs\biblepage\include333\tpl-cat-verse.php(260): get_sharecat_name_common('9', 'en') #2 C:\xampp\htdocs\biblepage\verses\pa\cat\09.php(18): require_once('C:\\xampp\\htdocs...') #3 {main} thrown in C:\xampp\htdocs\biblepage\include333\common.inc.php on line 421