BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ। ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।

ਅੱਯੂਬ 11:14
"ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਚਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;
ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;
ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।
ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇਕ ਬਨਾਉਣਗੀਆਂ।"
੨ ਪਤਰਸ 1:3-8
"ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।"
ਅਫ਼ਸੀਆਂ 4:10-15
  • ਹੋਰ ਵਰਜਨ  

  • Fatal error: Uncaught PDOException: SQLSTATE[42S02]: Base table or view not found: 1932 Table 'bible-common.indexsharecategory' doesn't exist in engine in C:\xampp\htdocs\biblepage\include333\common.inc.php:421 Stack trace: #0 C:\xampp\htdocs\biblepage\include333\common.inc.php(421): PDOStatement->execute(Array) #1 C:\xampp\htdocs\biblepage\include333\tpl-cat-verse.php(260): get_sharecat_name_common('12', 'en') #2 C:\xampp\htdocs\biblepage\verses\pa\cat\12.php(18): require_once('C:\\xampp\\htdocs...') #3 {main} thrown in C:\xampp\htdocs\biblepage\include333\common.inc.php on line 421